HomePunjabi Newsਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ, ਛਬੀਲ ਅਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ, ਛਬੀਲ ਅਤੇ ਭਾਂਡੇ ਮਾਂਝਣ ਦੀ ਕੀਤੀ ਸੇਵਾ

Amritsar Information : ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਪ੍ਰਿਅੰਕਾ ਚੋਪੜਾ ਨੇ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਸਾਹਿਬ ਤੋਂ ਸਰਬੱਤ ਭਲੇ ਦੀ ਅਰਦਾਸ ਕੀਤੀ। ਦੱਸ ਦਈਏ ਕਿ ਅਦਾਕਾਰਾ ਪ੍ਰਿਅੰਕਾ ਚੋਪੜਾ ਦਾ ਅੰਮ੍ਰਿਤਸਰ ਦੌਰਾ ਪੂਰੀ ਤਰ੍ਹਾਂ ਨਾਲ ਗੁਪਤ ਰੱਖਿਆ ਹੋਇਆ ਸੀ। 

ਮਿਲੀ ਜਾਣਕਾਰੀ ਮੁਤਾਬਿਕ ਅਦਾਕਾਰ ਪ੍ਰਿਅੰਕਾ ਚੋਪੜਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਸਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ਰੀਵਾਦ ਲਿਆ ਅਤੇ ਛਬੀਲ ਅਤੇ ਭਾਂਡੇ ਮਾਂਝਣ ਦੀ ਸੇਵਾ ਵੀ ਨਿਭਾਈ। 

ਇਸ ਤੋਂ ਇਲਾਵਾ ਅਦਾਕਾਰਾ ਨੇ ਕੁਝ ਸਮਾਂ ਪਰਿਕਰਮਾ ਵਿੱਚ ਬੈਠ ਕੇ ਗੁਰਬਾਣੀ ਕੀਰਤਨ ਦਾ ਆਨੰਦ ਵੀ ਮਾਣਿਆ। ਉਨ੍ਹਾਂ ਨੇ ਜੂਠੇ ਬਰਤਨਾਂ ਨੂੰ ਸਾਫ਼ ਕਰਨ ਦੀ ਸੇਵਾ ਕਰਕੇ ਸਿੱਖੀ ਦੇ ਸਿਧਾਂਤਾਂ, ਸੇਵਾ ਤੇ ਸਮਾਨਤਾ ਦਾ ਸੁੰਦਰ ਸੰਦੇਸ਼ ਦਿੱਤਾ।

ਖ਼ਾਸ ਗੱਲ ਇਹ ਰਹੀ ਕਿ ਉਨ੍ਹਾਂ ਨੇ ਇਸ ਪਵਿੱਤਰ ਦੌਰੇ ਦੌਰਾਨ ਮੀਡੀਆ ਤੋਂ ਦੂਰੀ ਬਣਾਈ ਰੱਖੀ ਅਤੇ ਪੂਰੀ ਤਰ੍ਹਾਂ ਧਿਆਨ ਆਧਿਆਤਮਿਕਤਾ ਤੇ ਸੇਵਾ ਵਿੱਚ ਲਗਾਇਆ।

ਇਸ ਦੌਰੇ ਨੂੰ ਲੋਕਾਂ ਵੱਲੋਂ ਕਾਫੀ ਸਰਾਹਿਆ ਜਾ ਰਿਹਾ ਹੈ, ਕਿਉਂਕਿ ਵੱਡੀਆਂ ਹਸਤੀਆਂ ਵੱਲੋਂ ਇਸ ਤਰ੍ਹਾਂ ਦੀ ਨਿਮਰਤਾ ਅਤੇ ਸੇਵਾ ਭਾਵਨਾ ਸਮਾਜ ਲਈ ਇੱਕ ਪ੍ਰੇਰਣਾ ਬਣਦੀ ਹੈ। ਮਿਲੀ ਜਾਣਕਾਰੀ ਮੁਤਾਬਿਕ 25 ਮਾਰਚ ਨੂੰ ਅੰਮ੍ਰਿਤਸਰ ਪਹੁੰਚੀ ਪ੍ਰਿਅੰਕਾ ਚੋਪੜਾ ਕਿਸੇ ਫਿਲਮ ਦੀ ਸ਼ੂਟਿੰਗ ਵਿੱਚ ਹਿੱਸਾ ਲਿਆ ਗਿਆਪ੍ਰਿਅੰਕਾ ਚੋਪੜਾ ਦੇ ਅੰਮ੍ਰਿਤਸਰ ਦੌਰੇ ਨੂੰ ਪੂਰੀ ਤਰ੍ਹਾਂ ਦੇ ਨਾਲ ਗੁਪਤ ਰੱਖਿਆ ਗਿਆ। 

ਇਹ ਵੀ ਪੜ੍ਹੋ  : No Entry Tax In Himachal : ਲੋਕਾਂ ਦੇ ਗੁੱਸੇ ਅੱਗੇ ਝੁਕੀ ਹਿਮਾਚਲ ਸਰਕਾਰ, ਐਂਟਰੀ ਟੈਕਸ ਵਾਧੇ ਦੇ ਫੈਸਲੇ ਨੂੰ ਲਿਆ ਵਾਪਸ

– PTC NEWS

Supply hyperlink

Global Newz
Global Newzhttps://globalnewz.in
Welcome to GlobalNewz, your go-to source for reliable, timely, and comprehensive news coverage. Stay updated on world events, politics, business, tech, entertainment, sports, health, science, travel, lifestyle, gaming, Hindi news, Punjabi news, and the latest happenings in India. We ensure accuracy and integrity in every story, offering unbiased information you can trust.
RELATED ARTICLES

Most Popular