HomePunjabi NewsWeather Update: Punjab ਵਿੱਚ 36 ਘੰਟਿਆਂ ਬਾਅਦ ਫਿਰ ਤੋਂ ਮੀਂਹ ਅਤੇ ਗੜੇਮਾਰੀ,...

Weather Update: Punjab ਵਿੱਚ 36 ਘੰਟਿਆਂ ਬਾਅਦ ਫਿਰ ਤੋਂ ਮੀਂਹ ਅਤੇ ਗੜੇਮਾਰੀ, ਜਾਣੋ ਕੱਲ ਦੇ ਮੌਸਮ ਦਾ ਹਾਲ

Final Updated:

Punjab Weather 1 April: ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 2 ਅਪ੍ਰੈਲ ਤੱਕ ਦੀ ਭਵਿੱਖਬਾਣੀ ਕੀਤੀ ਹੈ। ਤਿੰਨ ਦਿਨ ਭਾਰੀ ਮੀਂਹ ਦਾ ਅਲਰਟ ਜਾਰੀ ਗਿਆ ਹੈ। ਵਿਭਾਗ ਨੇ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ।

News18
News18

ਚੰਡੀਗੜ੍ਹ- ਪੰਜਾਬ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਲਗਭਗ 36 ਘੰਟਿਆਂ ਦੇ ਅੰਤਰਾਲ ਤੋਂ ਬਾਅਦ ਫਿਰ ਤੋਂ ਹੋ ਰਹੀ ਭਾਰੀ ਬਾਰਿਸ਼, ਤੇਜ਼ ਹਵਾਵਾਂ ਅਤੇ ਗੜੇਮਾਰੀ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਵਧਾ ਦਿੱਤਾ ਹੈ। ਖਾਸ ਕਰਕੇ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਖੇਤਰ ਵਿੱਚ, ਲਗਾਤਾਰ ਦੂਜੇ ਦਿਨ ਪ੍ਰਤੀਕੂਲ ਮੌਸਮ ਕਾਰਨ ਫਸਲਾਂ ਨੂੰ ਭਾਰੀ ਨੁਕਸਾਨ ਹੋਣ ਦਾ ਖਦਸ਼ਾ ਹੈ। ਕੱਲ੍ਹ ਹੀ, ਸਰਦੂਲਗੜ੍ਹ ਵਿੱਚ ਗੜੇਮਾਰੀ ਨੇ ਕਣਕ, ਸਰ੍ਹੋਂ ਅਤੇ ਸਬਜ਼ੀਆਂ ਦੀਆਂ ਫਸਲਾਂ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਸੀ।

ਕਈ ਖੇਤਾਂ ਵਿੱਚ, ਪੱਕੀ ਹੋਈ ਕਣਕ ਦੀ ਫਸਲ ਜ਼ਮੀਨ ਨਾਲ ਵਿੰਨ੍ਹ ਦਿੱਤੀ ਗਈ ਹੈ। ਮੀਂਹ ਅਤੇ ਗੜੇਮਾਰੀ ਦੇ ਨਵੇਂ ਦੌਰ ਨੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਹੋਰ ਵਧਾ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਫਸਲਾਂ ਨੂੰ ਪਹਿਲਾਂ ਹੀ ਕਾਫ਼ੀ ਨੁਕਸਾਨ ਹੋਇਆ ਹੈ, ਪਰ ਸਰਕਾਰ ਵੱਲੋਂ ਹੁਣ ਤੱਕ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ ਹੈ।

ਇਸਦੇ ਨਾਲ ਅਗਲੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕਰਦੇ ਹੋਏ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 2 ਅਪ੍ਰੈਲ ਤੱਕ ਦੀ ਭਵਿੱਖਬਾਣੀ ਕੀਤੀ ਹੈ। ਤਿੰਨ ਦਿਨ ਭਾਰੀ ਮੀਂਹ ਦਾ ਅਲਰਟ ਜਾਰੀ ਗਿਆ ਹੈ। ਵਿਭਾਗ ਨੇ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ।

1ਅਪ੍ਰੈਲ ਨੂੰ ਮਹੀਨੇ ਦੇ ਪਹਿਲੇ ਦਿਨ ਮੌਸਮ ‘ਚ ਕੁਝ ਸੁਧਾਰ ਵੇਖਣ ਨੂੰ ਮਿਲੇਗਾ ਪਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਐੱਸ. ਬੀ. ਐੱਸ. ਨਗਰ, ਰੂਪਨਗਰ ਅਤੇ ਐੱਸ. ਏ. ਐੱਸ. ਨਗਰ ਵਰਗੇ ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ ਅਜੇ ਵੀ ਗਰਜ-ਚਮਕ ਦੇ ਨਾਲ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਅਪ੍ਰੈਲ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਸੂਬੇ ਭਰ ਵਿੱਚ ਮੌਸਮ ਸਾਫ਼ ਹੋਣ ਦੀ ਉਮੀਦ ਹੈ। ਮੌਸਮ ਵਿਭਾਗ ਵੱਲੋਂ ਇਕ ਅਤੇ ਦੋ ਅਪ੍ਰੈਲ ਲਈ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ।

👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।

👉 ਹਰ ਵੇਲੇ Update ਰਹਿਣ ਲਈ ਸਾਨੂੰ Fb ‘ਤੇ Like ਕਰੋ।

👉 Dwell ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe ਕਰੋ।

👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ https://shorturl.at/npzE4 ਕਲਿੱਕ ਕਰੋ।

Supply hyperlink

Global Newz
Global Newzhttps://globalnewz.in
Welcome to GlobalNewz, your go-to source for reliable, timely, and comprehensive news coverage. Stay updated on world events, politics, business, tech, entertainment, sports, health, science, travel, lifestyle, gaming, Hindi news, Punjabi news, and the latest happenings in India. We ensure accuracy and integrity in every story, offering unbiased information you can trust.
RELATED ARTICLES

Most Popular